ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰਾਤ ਸਮੇਂ ਜ਼ਿਲ੍ਹਾ ਭਰ ਵਿੱਚ ਵਿਸ਼ੇਸ਼ ਚੈਕਿੰਗ
DBTV PRO
0:00 / 0:00
ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰਾਤ ਸਮੇਂ ਜ਼ਿਲ੍ਹਾ ਭਰ ਵਿੱਚ ਵਿਸ਼ੇਸ਼ ਚੈਕਿੰਗ
234 просмотра · 10 дн. назад
DBTV PRO
60 подписчиков
234 просмотра · 10 дн. назад
ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰਾਤ ਸਮੇਂ ਜ਼ਿਲ੍ਹਾ ਭਰ ਵਿੱਚ ਵਿਸ਼ੇਸ਼ ਚੈਕਿੰਗ
ਸ਼ਰਾਰਤੀ ਅਨਸਰਾਂ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ
ਸ੍ਰੀ ਮੁਕਤਸਰ ਸਾਹਿਬ, DBTV PRO): ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਚਾਰਾਂ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਵਿਸ਼ੇਸ਼ ਨਾਈਟ ਡੋਮੀਨੇਸ਼ਨ ਸਰਚ ਆਪ੍ਰੇਸ਼ਨ ਚਲਾਇਆ ਗਿਆ।
ਇਸ ਵਿਸ਼ੇਸ਼ ਮੁਹਿੰਮ ਦੌਰਾਨ ਜ਼ਿਲ੍ਹੇ ਭਰ ਵਿੱਚ 43 ਨਾਕੇ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਇੰਟਰ-ਸਟੇਟ ਅਤੇ ਸਟੇਟ ਬਾਊਂਡਰੀ ਪੁਆਇੰਟਾਂ ’ਤੇ ਵੀ ਵਿਸ਼ੇਸ਼ ਨਿਗਰਾਨੀ ਅਤੇ ਚੈਕਿੰਗ ਕੀਤੀ ਗਈ।
ਇਸ ਮੁਹਿੰਮ ਵਿੱਚ 3 ਐਸ.ਪੀ., 6 ਡੀ.ਐਸ.ਪੀ. ਅਤੇ 500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ। ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ੍ਰੀ ਅਸ਼ੋਕ ਮੀਨਾ, ਆਈ.ਪੀ.ਐੱਸ., ਐਸ.ਪੀ. (ਡੀ.), ਸ੍ਰੀ ਗੁਰਿੰਦਰਜੀਤ ਸਿੰਘ, ਐਸ.ਪੀ. (ਐਚ.) ਅਤੇ ਸ੍ਰੀ ਮਹੇਸ਼ ਸੈਣੀ, ਐਸ.ਪੀ. (ਪੀ.ਬੀ.ਆਈ.) ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਮੁਹਿੰਮ ਦੀ ਨਿਗਰਾਨੀ ਕੀਤੀ ਗਈ।
ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਮੁੱਖ ਸੜਕਾਂ, ਬਾਜ਼ਾਰਾਂ, ਗਲੀ-ਮੁਹੱਲਿਆਂ, ਪਾਰਕਾਂ, ਰਿਜ਼ੋਰਟਾਂ ਅਤੇ ਨੋ-ਮੂਵਮੈਂਟ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਵੱਲੋਂ ਰਾਤ ਸਮੇਂ ਗਸ਼ਤ ਅਤੇ ਫਲੈਗ ਮਾਰਚ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ।
ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਚੈਕਿੰਗ
ਰੇਲਵੇ ਸਟੇਸ਼ਨਾਂ ’ਤੇ ਪੁਲਿਸ ਟੀਮਾਂ ਵੱਲੋਂ ਯਾਤਰੀਆਂ ਦੇ ਸਮਾਨ ਦੀ ਜਾਂਚ, ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਅਤੇ ਜੀ.ਆਰ.ਪੀ. ਨਾਲ ਤਾਲਮੇਲ ਕਰਕੇ ਵਿਅਕਤੀਆਂ ਦੀ ਪਛਾਣ ਦੀ ਪੁਸ਼ਟੀ ਕੀਤੀ ਗਈ। ਇਸ ਤੋਂ ਇਲਾਵਾ PAIS ਐਪ ਰਾਹੀਂ ਕਈ ਵਿਅਕਤੀਆਂ ਦੇ ਪੁਲਿਸ ਰਿਕਾਰਡ ਦੀ ਮੌਕੇ ’ਤੇ ਹੀ ਜਾਂਚ ਅਤੇ ਤਸਦੀਕ ਕੀਤੀ ਗਈ।
ਸ਼ੱਕੀ ਅਤੇ ਲਾਵਾਰਿਸ ਵਾਹਨਾਂ ਦੀ ਜਾਂਚ
ਬੱਸ ਸਟੈਂਡਾਂ ਅਤੇ ਹੋਰ ਜਨਤਕ ਥਾਵਾਂ ਨੇੜੇ ਲੰਬੇ ਸਮੇਂ ਤੋਂ ਖੜ੍ਹੇ ਲਾਵਾਰਿਸ ਅਤੇ ਸ਼ੱਕੀ ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਵਾਹਨ ਐਪ ਦੀ ਮਦਦ ਨਾਲ ਵਾਹਨਾਂ ਦੀ ਵੇਰੀਫਿਕੇਸ਼ਨ ਕਰਕੇ ਇਹ ਯਕੀਨੀ ਬਣਾਇਆ ਗਿਆ ਕਿ ਕੋਈ ਵੀ ਵਾਹਨ ਕਿਸੇ ਅਪਰਾਧਿਕ ਗਤੀਵਿਧੀ ਨਾਲ ਸੰਬੰਧਿਤ ਨਾ ਹੋਵੇ।
ਨਾਕਿਆਂ ’ਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ
ਵੱਖ-ਵੱਖ ਨਾਕਿਆਂ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਦੀ ਤਲਾਸ਼ੀ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਬਿਨਾਂ ਨੰਬਰ ਪਲੇਟ, ਮੋਡੀਫਾਈਡ ਸਿਲੈਂਸਰ, ਡਿਮ ਲਾਈਟਾਂ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਗਈ।
ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਦਾ ਬਿਆਨ
ਇਸ ਮੌਕੇ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਸਰਹੱਦੀ ਜ਼ਿਲ੍ਹੇ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਰਚ ਆਪ੍ਰੇਸ਼ਨ, ਨਾਕਾਬੰਦੀ, ਰਾਤ ਸਮੇਂ ਗਸ਼ਤ ਅਤੇ ਚੈਕਿੰਗ ਮੁਹਿੰਮਾਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਅਮਨ-ਸ਼ਾਂਤੀ ਨੂੰ ਭੰਗ ਕਰਨ ਜਾਂ ਕਾਨੂੰਨ ਵਿਵਸਥਾ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਾਈਟ ਡੋਮੀਨੇਸ਼ਨ ਮੁਹਿੰਮ ਲਗਾਤਾਰ ਜਾਰੀ ਰਹੇਗੀ, ਤਾਂ ਜੋ ਜ਼ਿਲ੍ਹੇ ਵਿੱਚ ਸੁਰੱਖਿਅਤ ਮਾਹੌਲ ਬਣਾਈ ਰੱਖਿਆ ਜਾ ਸਕੇ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋਵੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ, ਵਾਹਨ ਜਾਂ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਸੰਪਰਕ ਨੰਬਰ:
📞 ਪੁਲਿਸ ਕੰਟਰੋਲ ਰੂਮ: 80549-42100
📞 ਐਮਰਜੈਂਸੀ ਹੈਲਪਲਾਈਨ: 112