ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ..!
DBTV PRO
0:00 / 0:00
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ..!
930 просмотров · 13 дн. назад
DBTV PRO
60 подписчиков
930 просмотров · 13 дн. назад
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ
ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਦੀ ਦਸਤਕ — ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਕੀਤੀ ਗਈ ਵੈਰੀਫਿਕੇਸ਼ਨ
ਸ੍ਰੀ ਮੁਕਤਸਰ ਸਾਹਿਬ:
ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਲੜੀ ਤਹਿਤ ਅੱਜ ਸ਼ਾਮ ਤੋਂ ਰਾਤ ਤੱਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ CASO (Cordon and Search Operation) ਸਰਚ ਅਭਿਆਨ ਚਲਾਇਆ ਗਿਆ। ਇਹ ਅਭਿਆਨ ਸਬੰਧਤ ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਲਗਾਤਾਰ ਚਲਾਇਆ ਗਿਆ।
ਇਸ ਦੌਰਾਨ ਨਸ਼ਾ ਤਸਕਰੀ ਜਾਂ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਵਿਅਕਤੀਆਂ ਦੇ ਘਰਾਂ ਅਤੇ ਸ਼ੱਕੀ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਪਹਿਚਾਣ ਅਤੇ ਅਪਰਾਧਿਕ ਰਿਕਾਰਡ ਦੀ ਵੈਰੀਫਿਕੇਸ਼ਨ ਕੀਤੀ ਗਈ। PAIS ਐਪ ਰਾਹੀਂ ਵਿਅਕਤੀਆਂ ਦਾ ਅਪਰਾਧਿਕ ਰਿਕਾਰਡ ਚੈੱਕ ਕੀਤਾ ਗਿਆ, ਜਦਕਿ ਸ਼ੱਕੀ ਵਾਹਨਾਂ ਦੀ VAHAN ਐਪ ਰਾਹੀਂ ਵੈਰੀਫਿਕੇਸ਼ਨ ਕੀਤੀ ਗਈ।
CASO ਅਭਿਆਨ ਦੌਰਾਨ ਮੁੱਖ ਰਸਤਿਆਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ’ਤੇ ਵਿਸ਼ੇਸ਼ ਨਿਗਰਾਨੀ ਰੱਖਦਿਆਂ ਲੋੜ ਅਨੁਸਾਰ ਅਗਲੇਰੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਇਸ ਵਿਸ਼ੇਸ਼ ਅਭਿਆਨ ਵਿੱਚ 350 ਤੋਂ ਵੱਧ ਪੁਲਿਸ ਮੁਲਾਜ਼ਮਾਂ ਵੱਲੋਂ ਵੱਖ-ਵੱਖ ਟੀਮਾਂ ਵਿੱਚ ਸ਼ਾਮਲ ਹੋ ਕੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸਰਚ, ਚੈਕਿੰਗ ਅਤੇ ਵੈਰੀਫਿਕੇਸ਼ਨ ਕੀਤੀ ਗਈ।
ਇਸ ਅਭਿਆਨ ਦੀ ਨਿਗਰਾਨੀ ਸ੍ਰੀ ਅਸ਼ੋਕ ਮੀਨਾ ਆਈਪੀਐਸ ਐਸਪੀ(ਡੀ), ਸ੍ਰੀ ਬਚਨ ਸਿੰਘ, ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ; ਸ੍ਰੀ ਜਸਪਾਲ ਸਿੰਘ, ਡੀ.ਐਸ.ਪੀ. ਮਲੋਟ; ਸ੍ਰੀ ਜਤਿੰਦਰ ਸਿੰਘ, ਡੀ.ਐਸ.ਪੀ. ਗਿੱਦੜਬਾਹਾ; ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ. ਲੰਬੀ ਅਤੇ ਸ੍ਰੀ ਜੋਰਾ ਸਿੰਘ, ਡੀ.ਐਸ.ਪੀ. (ਐਚ.) ਸਮੇਤ ਵੱਖ-ਵੱਖ ਥਾਣਿਆਂ ਦੇ ਐਸ.ਐਚ.ਓਜ਼ ਵੱਲੋਂ ਕੀਤੀ ਗਈ।
ਐਸਐਸਪੀ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਦਾ ਸੰਦੇਸ਼
ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਸਰਚ ਅਭਿਆਨ ਜਾਰੀ ਰਹਿਣਗੇ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਸਬੰਧੀ ਕੋਈ ਵੀ ਜਾਣਕਾਰੀ ਪੁਲਿਸ ਹੈਲਪਲਾਈਨ ਨੰਬਰ 112 ਜਾਂ 80549-42100 ’ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।